ਸ਼ਾਹਕੋਟ/ਮਲਸੀਆਂ, 22 ਅਪ੍ਰੈਲ (ਐਸ.ਪੀ ਬਿਊਰੌ)- ਸਰਦਾਰ ਦਰਬਾਰਾ ਸਿੰਘ ਸਰਕਾਰੀ ਕਾਲਜ ਸ਼ਾਹਕੋਟ ਦੇ ਵਿਦਿਆਰਥੀਆਂ ਨੇ ਬੀ.ਏ ਅਤੇ ਬੀ.ਕਾਮ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਕਾਲਜ ਦੇ ਪ੍ਰਿੰਸੀਪਲ ਡਾ. ਜਗਜੀਤ ਕੌਰ ਨੇ ਦੱਸਿਆ ਕਿ ਬੀ.ਏ. ਸਮੈਸਟਰ ਪਹਿਲਾ ਦੀ ਵਿਦਿਆਰਥਣ ਸੁਖਵਿੰਦਰ ਕੌਰ ਨੇ 7.40 ਐਸ.ਜੀ.ਪੀ.ਏ, ਮੁਸਕਾਨ ਨੇ 7.00 ਐਸ.ਜੀ.ਪੀ.ਏ ਅਤੇ ਪੱਲਵੀ ਨੇ 6.91 ਐਸ.ਜੀ.ਪੀ.ਏ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਬੀ.ਕਾਮ. ਸਮੈਸਟਰ ਪਹਿਲਾ ਦੀ ਗੁਰਵਿੰਦਰ ਕੌਰ ਨੇ 7.40 ਐਸ.ਜੀ.ਪੀ.ਏ. ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰ ਮੌਜੂਦ ਸਨ।

0 Comments