ਦੀ ਜੰਡੂ ਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਿਟਡ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਹੋਈ ਚੋਣ


ਕੈਪਸ਼ਨ-ਦੁੱਧ ਉਤਪਾਦਕ ਸਭਾ ਵਿਖੇ ਨਵੇਂ ਪ੍ਰਧਾਨ ਤੇ ਮੀਤ ਪ੍ਰਧਾਨ ਦੇ ਨਾਲ ਸਭਾ ਦੇ ਮੈਂਬਰ ਤੇ ਪਿੰਡ ਦੇ ਪਤਵੰਤੇ ਸੱਜਣ।

ਜਲੰਧਰ, 7 ਅਪ੍ਰੈਲ (ਅਮਰਜੀਤ ਸਿੰਘ)-
ਦੀ ਜੰਡੂ ਸਿੰਘਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਿਟਡ ਜੰਡੂ ਸਿੰਘਾ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿੱਚ ਹੋਈ। ਜਿਸ ਦੌਰਾਨ ਮਨਜੀਤ ਸਿੰਘ ਨੂੰ ਪ੍ਰਧਾਨ ਤੇ ਨਰਿੰਦਰ ਕੌਰ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਜਿਕਰਯੋਗ ਹੈ ਕਿ ਬੀਤੀ 17 ਮਾਰਚ ਨੂੰ ਸੁਸਾਇਟੀ ਦੇ ਮੈਂਬਰਾਂ ਦੀ ਚੋਣ ਹੋਈ ਸੀ। ਜਿਸ ਵਿੱਚ ਇਕਬਾਲ ਸਿੰਘ, ਹਰਪ੍ਰੀਤ ਸਿੰਘ, ਰਮਾਂ ਕੁਮਾਰੀ, ਅਮਰਜੀਤ ਸਿੰਘ, ਗੁਰਪਾਲਜੀਤ ਸਿੰਘ, ਮਨਵੀਰ ਸਿੰਘ ਨੂੰ ਮੈਂਬਰ ਚੁਣਿਆ ਗਿਆ ਸੀ। ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਤੇ ਮੀਤ ਪ੍ਰਧਾਨ ਨਰਿੰਦਰ ਕੌਰ ਦੇ ਬਨਣ ਤੇ ਉਨ੍ਹਾਂ ਨੂੰ ਪਿੰਡ ਦੇ ਪਤਵੰਤੇ ਸੱਜਣਾਂ ਨੇ ਵਧਾਈ ਦਿੱਤੀ। ਇਸ ਮੌਕੇ ਤੇ ਸਾਬਕਾ ਪ੍ਰਧਾਨ ਰਾਮੇਸ਼ ਕੁਮਾਰ ਬਾਬਾ, ਸਾਬਕਾ ਸਰਪੰਚ ਤੇ ਲੰਬਰਦਾਰ ਰਣਜੀਤ ਸਿੰਘ ਮੱਲੀ, ਲੰਬਰਦਾਰ ਰਾਮ ਸਰੂਪ, ਜਸਪਾਲ ਸਿੰਘ ਸੋਨੀ, ਜੰਗਬਹਾਦੁਰ ਸਿੰਘ ਸੰਘਾ, ਬਲਵੀਰ ਸਿੰਘ ਬੀਰਾ, ਪਰਮਜੀਤ ਸਿੰਘ, ਰਾਜੇਸ਼ ਕੁਮਾਰ, ਪ੍ਰੀਤ ਕਮਲ ਤੇ ਹੋਰ ਹਾਜਰ ਸਨ।


Post a Comment

0 Comments