ਬਲਾਕ ਸੰਮਤੀ ਸ਼ਾਹਕੋਟ ਦੇ ਚੇਅਰਪਰਸਨ ਰਮਨਦੀਪ ਕੌਰ ਵੱਲੋਂ ਸਿੰਧੜ ਸਕੂਲ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ


ਸਿੱਖਿਆ ਪ੍ਰਤੀ ਹਲਕਾ ਇੰਚਾਰਜ਼ ਪੰਡੋਰੀ ਵੱਲੋਂ ਬਹੁਤ ਸੰਜੀਦਗੀ ਨਾਲ ਕੰਮ ਕੀਤੇ ਜਾ ਰਹੇ: ਰਮਨਦੀਪ ਕੌਰ


ਸ਼ਾਹਕੋਟ/ਮਲਸੀਆਂ, 22 ਅਪ੍ਰੈਲ (ਐਸ.ਪੀ ਬਿਊਰੌ) ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਤਹਿਤ ਬਲਾਕ ਸੰਮਤੀ ਸ਼ਾਹਕੋਟ ਦੇ ਚੇਅਰਪਰਸਨ ਰਮਨਦੀਪ ਕੌਰ ਵੱਲੋਂ ਹਲਕਾ ਸ਼ਾਹਕੋਟ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਸਿੰਧੜ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਅਮਨਦੀਪ ਕੌਰ ਸਟੇਟ ਐਵਾਰਡੀ ਦੀ ਅਗਵਾਈ ‘ਚ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਸਿੱਖਿਆ ਕੋਆਰਡੀਨੇਟਰ ਜਤਿੰਦਰਪਾਲ ਬੱਲਾ, ਸਰਬਜੀਤ ਸਿੰਘ ਸਰਪੰਚ ਨਵਾਂ ਕਿਲਾ, ਸੁਰਜੀਤ ਸਿੰਘ ਸਰਪੰਚ ਸਿੰਧੜ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਸਵਿੰਦਰ ਸਿੰਘ ਸੋਨੂੰ ਮੈਂਬਰ ਬਲਾਕ ਸੰਮਤੀ, ਨਿਰਮਲ ਸਿੰਘ ਬੀ.ਪੀ.ਈ.ਓ. ਸ਼ਾਹਕੋਟ-1, ਕਸ਼ਮੀਰ ਸਿੰਘ ਸੀ.ਐਚ.ਟੀ. ਕੋਹਾੜ ਕਲਾਂ, ਸੁਰਿੰਦਰ ਵਿੱਗ ਸੀ.ਐਚ.ਟੀ. ਸ਼ਾਹਕੋਟ, ਰਕੇਸ਼ ਚੰਦ ਸੇਵਾ ਮੁਕਤ ਬੀ.ਪੀ.ਈ.ਓ., ਲਖਵਿੰਦਰ ਸਿੰਘ ਆਦਿ ਬੁਲਾਰਿਆਂ ਨੇ ਸਕੂਲਾਂ ਸਿੱਖਿਆ ਵਿੱਚ ਹੋ ਰਹੇ ਸੁਧਾਰਾਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਮੁਖੀ ਅਮਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ। ਚੇਅਰਪਰਸਨ ਰਮਨਦੀਪ ਕੌਰ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਹਲਕੇ ਵਿੱਚ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਵੱਲੋਂ ਸਿੱਖਿਆ ਪ੍ਰਤੀ ਬਹੁਤ ਸੰਜੀਦਗੀ ਨਾਲ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਕਮਲਜੀਤ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਸਿਮਰਜੀਤ ਸਿੰਘ, ਪਰਮਿੰਦਰ ਸਿੰਘ ਮੁੱਤੀ, ਰਕੇਸ਼ ਕੁਮਾਰ ਆਦਿ ਸਮੇਤ ਆਸ-ਪਾਸ ਦੇ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।    


Post a Comment

0 Comments