ਸ਼੍ਰੀ ਅਨੰਦਪੁਰ ਸਾਹਿਬ, 05 ਮਈ (ਜੋਗਿੰਦਰ ਰਾਣਾ/ਦਰਸ਼ ਰਾਣਾ)- ਪ੍ਰੈਸ ਕਲੱਬ ਅਨੰਦਪੁਰ ਸਾਹਿਬ ਵੱਲੋਂ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਦੀਵਾਨ ਹਾਲ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ, ਪੰਜਾਬ ਪੁਲਿਸ ਦੇ ਸਾਬਕਾ ਆਈ. ਜੀ ਲੋਕ ਨਾਥ ਆਂਗਰਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਦੋਰਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਜੀ ਵੱਲੋਂ ਅਰਦਾਸ ਕਰਨ ਉਪਰੰਤ ਕੈਂਪ ਦੀ ਸ਼ੁਰੂਆਤ ਕੀਤੀ ਗਈ। ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੇ ਇੰਚਾਰਜ ਰਾਣਾ ਬਖਤਾਵਰ ਸਿੰਘ ਦੀ ਅਗਵਾਈ ਹੇਠ ਆਈ ਟੀਮ ਵੱਲੋਂ 60 ਯੂਨਿਟ ਖੂਨ ਇੱਕਤਰ ਕੀਤਾ ਗਿਆ। ਕੈਂਪ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸਾਂਸਦ ਮਾਲਵਿੰਦਰ ਸਿੰਘ ਕੰਗ, ਸਾਬਕਾ ਆਈ.ਜੀ ਲੋਕ ਨਾਥ ਆਂਗਰਾ, ਮੈਨੇਜਰ ਮਲਕੀਤ ਸਿੰਘ ਅਤੇ ਅਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਇਹ ਕੈਂਪ ਲਗਾਉਣ ਲਈ ਜਿੱਥੇ ਪ੍ਰੈਸ ਕਲੱਬ ਦੇ ਸਮੂਹ ਮੈਂਬਰਾਂ ਦੀ ਸ਼ਲਾਘਾ ਕੀਤੀ, ਉੱਥੇ ਹੀ ਉਹਨਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਖੂਨਦਾਨੀਆਂ ਵੱਲੋਂ ਦਾਨ ਕੀਤੇ ਖੂਨ ਨਾਲ ਅਣਗਿਣਤ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ, ਇਸ ਲਈ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਤਾਰ ਲੱਗਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਤਖਤ ਸਾਹਿਬ ਦੇ ਸੂਚਨਾ ਅਫਸਰ ਹਰਪ੍ਰੀਤ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਕੌਂਸਲਰ ਗੁਰਿੰਦਰ ਸਿੰਘ ਬੰਟੀ ਵਾਲੀਆ, ਬਲਾਕ ਕਾਂਗਰਸ ਦੇ ਪ੍ਰਧਾਨ ਹਿਮਾਂਸ਼ੂ ਟੰਡਨ, ਕਿਸਾਨ ਆਗੂ ਸੁਰਜੀਤ ਸਿੰਘ ਢੇਰ, ਟਰੱਕ ਯੂਨੀਅਨ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ ਸ਼ਾਹਪੁਰ, ਹਰਤੇਗਵੀਰ ਸਿੰਘ ਤੇਗੀ, ਮਨਿੰਦਰਪਾਲ ਸਿੰਘ ਮਨੀ ਚੱਠਾ, ਸੰਘਰਸ਼ੀ ਆਗੂ ਵੀਰ ਸਿੰਘ ਬੜਵਾ, ਸੁਖਬੀਰ ਸਿੰਘ ਕਲਮਾ, ਦਵਿੰਦਰਪਾਲ ਸਿੰਘ ਢਿੱਲੋ, ਕੇ.ਕੇ ਬੇਦੀ, ਮੁਨੀਸ਼ ਕੇਅਰਪਾਲ, ਵਿਜੈ ਬਜਾਜ, ਹਰਦੀਪ ਸਿੰਘ ਢੀਂਡਸਾ, ਹਰੀਓਮ ਨਰਗਿਸ, ਧਰਮ ਸਿੰਘ ਨਿੱਕੂਵਾਲ, ਗੁਲਸ਼ਨ ਕੁਮਾਰ, ਜੋਤੀ ਕੁਮਾਰ, ਪ੍ਰਿੰਸੀਪਲ ਚਰਨਜੀਤ ਸਿੰਘ ਸੈਣੀ, ਕੁਲਦੀਪ ਸਿੰਘ, ਲੱਕੀ ਅਗੰਮਪੁਰ, ਪਵਨ ਕਨੌਜੀਆ, ਮਾਸਟਰ ਓਮ ਪ੍ਰਕਾਸ਼, ਪੰਜਾਬੀ ਗਾਇਕ ਸੁਰਿੰਦਰ ਸਿੰਘ ਨਿੰਕੂਵਾਲ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਗੋਪਾਲ ਸ਼ਰਮਾ, ਕਰਨੈਲ ਸਿੰਘ ਸੈਣੀ, ਰਾਜਪਾਲ ਆਂਗਰਾ, ਨਰਿੰਦਰ ਸ਼ਰਮਾ, ਮਧੂ ਸੂਦਨ, ਦਲਜੀਤ ਸਿੰਘ ਅਰੋੜਾ, ਬਲਵਿੰਦਰ ਸਿੰਘ ਲੋਦੀਪੁਰ, ਭਗਵੰਤ ਸਿੰਘ ਮਟੋਰ, ਤਰਲੋਚਨ ਸਿੰਘ, ਜਰਨੈਲ ਸਿੰਘ ਹਰੀਵਾਲ, ਸਚਿਨ ਸੋਨੀ ਸਮੇਤ ਵੱਡੀ ਗਿਣਤੀ ਖੂਨਦਾਨੀ ਹਾਜ਼ਰ ਸਨ।
.jpg)
.jpg)
0 Comments