ਅਮਰਜੀਤ ਸਿੰਘ ਜੰਡੂ ਸਿੰਘਾ- ਜੰਡੂ ਸਿੰਘਾ ਵਿਖੇ ਮੋਜੂਦ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 431ਵੇਂ ਪ੍ਰਕਾਸ਼ ਉਤਸਵ ਦੇ ਸੰਬੰਧ ਵਿੱਚ 41ਵੇਂ ਨਗਰ ਕੀਰਤਨ, ਢਾਡੀ ਦਰਬਾਰ ਤੇ ਕੀਰਤਨ ਦਰਬਾਰ ਦੇ ਸਮਾਗਮ ਭੱਲਕੇ 22 ਜੂਨ ਤੋਂ ਅਰੰਭ ਹੋ ਰਹੇ ਹਨ। ਜਾਣਕਾਰੀ ਦਿੰਦੇ ਜਾਣਕਾਰੀ ਦਿੰਦੇ ਗੁਰੂ ਘਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਮੈਂਬਰ ਕਰਨੈਲ ਸਿੰਘ, ਮੈਂਬਰ ਅਮਰਜੀਤ ਸਿੰਘ, ਮੈਂਬਰ ਗੁਰਦੇਵ ਸਿੰਘ, ਮੈਂਬਰ ਰਣਜੀਤ ਸਿੰਘ, ਹਰਿੰਦਰ ਸਿੰਘ ਸੰਘਾ, ਜਸਪਾਲ ਸਿੰਘ ਗਿੱਲ, ਕੇਹਰ ਸਿੰਘ ਜੌਹਲ, ਸਰਬਜੀਤ ਸਿੰਘ, ਗੁਰਦਿਆਲ ਸਿੰਘ ਨੇ ਦਸਿਆ ਕਿ ਭੱਲਕੇ 22 ਜੂਨ ਦਿਨ ਸੋਮਵਾਰ ਨੂੰ ਸਵੇਰੇ 9.00 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ। ਜੋ ਕਿ ਪਿੰਡ ਜੰਡੂਸਿੰਘਾ, ਜੈਤੇਵਾਲੀ, ਬੁਢਿਆਣਾ, ਕਪੂਰ ਪਿੰਡ, ਨਰੰਗਪੁਰ, ਖਿੱਚੀਪੁਰ, ਹਰੀਪੁਰ, ਤਲਵੰਡੀ, ਉਦੇਸੀਆਂ, ਅਰਜਨਵਾਲ, ਲੇਸੜੀਵਾਲ, ਚੂਹੜਵਾਲੀ, ਮਦਾਰ ਤੇ ਧੋਗੜੀ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਪੰਜ ਤੀਰਥ ਸਾਹਿਬ ਵਿਖੇ ਸਮਾਪਤ ਹੋਵੇਗਾ।
23 ਜੂਨ ਨੂੰ ਸ਼੍ਰੀ ਨਿਸ਼ਾਨ ਸਾਹਿਬ ਜੀ ਨੂੰ ਸੁੰਦਰ ਪੋਛਾਕੇ ਪਹਿਨਾਏ ਜਾਣਗੇ ਤੇ 24 ਜੂਨ ਦਿਨ ਬੁੱਧਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਢਾਡੀ ਦਰਬਾਰ ਕਰਵਾਇਆ ਜਾਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਬਿਮਲਜੀਤ ਸਿੰਘ ’ਖਾਲਸਾ’ ਹਜ਼ੂਰੀ ਢਾਡੀ ਗੁ. ਪੰਜ ਤੀਰਥ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ, ਢਾਡੀ ਗਿਆਨੀ ਜਸਵਿੰਦਰ ਸਿੰਘ ਬਾਗੀ, ਢਾਡੀ ਗਿਆਨੀ ਪਰਮਿੰਦਰ ਸਿੰਘ ਅਮੋਲਕ ਜੰਡਿਆਲਾ ਮੰਜਕੀ ਗੁਰੂ ਘਰ ਪੁੱਜੀਆਂ ਸਮੂਹ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ।
25 ਜੂਨ ਦਿਨ ਵੀਰਵਾਰ ਨੂੰ ਪਹਿਲਾ ਸਵੇਰੇ ਲਗਾਤਾਰ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਸਵੇਰੇ 9 ਵਜੇ ਪੈਣਗੇ। ਉਪਰੰਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਜਿਸ ਵਿੱਚ ਭਾਈ ਕਰਮ ਸਿੰਘ ਜੀ (ਜਲੰਧਰ ਵਾਲੇ), ਭਾਈ ਕਮਲਜੀਤ ਸਿੰਘ ਕਮਲ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ), ਭਾਈ ਤਜਿੰਦਰ ਸਿੰਘ (ਜੰਡੂਸਿੰਘਾ ਵਾਲੇ), ਭਾਈ ਗੁਰਦੀਪ ਸਿੰਘ (ਪਲਾਹੀ ਵਾਲੇ), ਭਾਈ ਅਮਰਜੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਪੰਜ ਤੀਰਥ ਸਾਹਿਬ ਜੰਡੂ ਸਿੰਘਾ ਵਾਲੇ) ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਦਸਿਆ ਕਿ 25 ਜੂਨ ਦਿਨ ਵੀਰਵਾਰ ਨੂੰ ਗੁਰੂ ਘਰ ਵਿਖੇ ਅੰਮ੍ਰਿਤ ਸੰਚਾਰ ਗੁ. ਰਾਮਪੁਰ ਖੇੜਾ ਤੋਂ ਆਏ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹੋਵੇਗਾ। ਇਸ ਮੌਕੇ ਸਿੰਘ ਹਸਪਤਾਲ, ਜੰਡੂ ਸਿੰਘਾ ਵਲੋਂ ਫਰੀ ਮੈਡੀਕਲ ਕੈਂਪ ਲਗਾਇਆ ਜਾਵੇਗਾ। ਸਟੇਜ ਸੈਕਟਰੀ ਦੀ ਸੇਵਾ ਭਾਈ ਗੁਰਦੇਵ ਸਿੰਘ ਅਤੇ ਭਾਈ ਬਿਮਲਜੀਤ ਸਿੰਘ ਖਾਲਸਾ ਨਿਭਾਉਣਗੇ। ਸਮਾਗਮਾਂ ਦੇ ਤਿੰਨੋਂ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਕੈਪਸ਼ਨ- ਗੁਰਦੁਆਰਾ ਪੰਜ ਤੀਰਥ ਸਾਹਿਬ ਜੰਡੂ ਸਿੰਘਾ ਵਿਖੇ 431ਵੇਂ ਪ੍ਰਕਾਸ਼ ਉਤਸਵ ਸਬੰਧੀ ਕਰਵਾਏ ਜਾ ਰਹੇ ਤਿੰਨ ਦਿਨਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹੋਰ।

0 Comments