ਗੁ. ਪੰਜ ਤੀਰਥ ਸਾਹਿਬ ਪਾ. ਛੇਵੀ ਜੰਡੂ ਸਿੰਘਾ ਵਿਖੇ 431ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਕੀਰਤਨ ਦਰਬਾਰ ਸਜਾਏ

   


ਅਮਰਜੀਤ ਸਿੰਘ ਜੰਡੂ ਸਿੰਘਾ- ਇਤਿਹਾਸਕ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 431ਵੇਂ ਪ੍ਰਕਾਸ਼ ਉਤਸਵ ਦੇ ਸੰਬੰਧ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਕੀਰਤਨ ਦਰਬਾਰ ਸਮੂਹ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਨਿਗਰਾਨੀ ਹੇਠ ਸ਼ਰਧਾਪੂਰਵਕ ਸਜਾਏ ਗਏ। ਜਿਸਦੇ ਸਬੰਧ ਵਿੱਚ ਪਹਿਲਾ ਸਵੇਰੇ ਲਗਾਤਾਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਭਾਈ ਕਰਮ ਸਿੰਘ ਜੀ (ਜਲੰਧਰ ਵਾਲੇ), ਭਾਈ ਕਮਲਜੀਤ ਸਿੰਘ ਕਮਲ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ), ਭਾਈ ਤਜਿੰਦਰ ਸਿੰਘ (ਜੰਡੂਸਿੰਘਾ ਵਾਲੇ), ਭਾਈ ਗੁਰਦੀਪ ਸਿੰਘ (ਪਲਾਹੀ ਵਾਲੇ), ਬੀਬਾ ਸਿਮਰਨ ਕੌਰ ਤੇ ਅਮਿਤੋਜ ਕੌਰ, ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਪੰਜ ਤੀਰਥ ਸਾਹਿਬ ਜੰਡੂ ਸਿੰਘਾ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਭਾਈ ਬਿਮਲਜੀਤ ਸਿੰਘ ਖਾਲਸਾ ਵੱਲੋਂ ਬਾਖੂਬੀ ਨਿਭਾਈ ਗਈ। 

               


ਇਨ੍ਹਾਂ ਸਮਾਗਮਾਂ ਮੌਕੇ ਗੁਰੂ ਘਰ ਵਿਖੇ ਅੰਮ੍ਰਿਤ ਸੰਚਾਰ ਗੁ. ਰਾਮਪੁਰ ਖੇੜਾ ਤੋਂ ਆਏ ਪੰਜ ਪਿਆਰਿਆਂ ਦੀ ਅਗਵਾਈ ਕਰਵਾਇਆ ਗਿਆ। ਇਸ ਮੌਕੇ ਸਿੰਘ ਹਸਪਤਾਲ, ਜੰਡੂ ਸਿੰਘਾ ਵਲੋਂ ਫਰੀ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਨ੍ਹਾਂ ਸਮਾਗਮਾਂ ਮੌਕੇ ਆਪਣੀਆਂ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਸਮੂਹ ਪ੍ਰਬੰਧਕਾਂ ਵੱਲੋਂ ਸਿਰੇਪਾਉ ਦੇ ਕੇ ਸਨਮਾਨ ਕੀਤਾ ਗਿਆ।  ਗੁਰੂ ਘਰ ਦੀਆਂ ਸੇਵਾਦਾਰ ਸੰਗਤਾਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਠੰਡਿਆਂ ਦੇ ਲੰਗਰ, ਵੇਰਕਾ ਲੱਸੀ ਦੇ ਲੰਗਰ ਤੇ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ। 

             


ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਮੈਂਬਰ ਕਰਨੈਲ ਸਿੰਘ, ਮੈਂਬਰ ਅਮਰਜੀਤ ਸਿੰਘ, ਮੈਂਬਰ ਗੁਰਦੇਵ ਸਿੰਘ, ਮੈਂਬਰ ਰਣਜੀਤ ਸਿੰਘ, ਹਰਿੰਦਰ ਸਿੰਘ ਸੰਘਾ, ਜਸਪਾਲ ਸਿੰਘ ਗਿੱਲ, ਕੇਹਰ ਸਿੰਘ ਜੌਹਲ, ਸਰਬਜੀਤ ਸਿੰਘ, ਗੁਰਦਿਆਲ ਸਿੰਘ, ਮਾ. ਗੁਰਦੀਪ ਸਿੰਘ, ਬਲਜੋਤ ਸਿੰਘ, ਪਰਮਜੀਤ ਸਿੰਘ ਪੰਮਾਂ, ਮਨਜੀਤ ਸਿੰਘ ਮਿੰਟੂ ਸਾਬਕਾ ਪੰਚ ਜੰਡੂ ਸਿੰਘਾ, ਗੁਰਪਾਲਜੀਤ ਸਿੰਘ ਬੋਬੀ, ਕੁਲਦੀਪ ਸਿੰਘ ਸਹੋਤਾ, ਸੁਰਜੀਤ ਸਿੰਘ ਸਵੀਟੀ, ਜਸਵੀਰ ਸਿੰਘ ਲੰਬਰਦਾਰ ਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।



Post a Comment

0 Comments