ਆਦਮਪੁਰ, 16 ਜੂਨ (ਅਮਰਜੀਤ ਸਿੰਘ, ਬਲਬੀਰ ਸਿੰਘ ਕਰਮ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸਮੂਹ ਨਗਰ ਨਿਵਾਸੀਆਂ, ਇਲਾਕਾ ਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਦੀ ਦੇਖਰੇਖ ਹੇਠ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪਰਸੋਂ ਤੋਂ ਅਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨੋਹਰ ਸਿੰਘ ਨੇ ਦੱਸਿਆ ਕਿ ਸੰਗਰਾਂਦ ਦਿਹਾੜੇ ਮੌਕੇ ਸਵੇਰ 8 ਵਜੇ ਤੋਂ ਦੁਪਹਿਰ 1.30 ਵਜੇ ਤੱਕ ਸਜੇ ਦੀਵਾਨਾਂ ਅੰਦਰ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਜਥਿਆਂ ਵਿੱਚ ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਕਥਾ ਵਾਚਕ ਭਾਈ ਪਰਮਜੀਤ ਸਿੰਘ ਫਗਵਾੜਾ, ਢਾਡੀ ਜੱਥਾ ਭਾਈ ਕੁਲਜੀਤ ਸਿੰਘ ਦਸੂਹਾ ਹਜੂਰੀ, ਰਾਗੀ ਭਾਈ ਜੁਗਰਾਜ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਵਾਲਿਆਂ ਵਲੋਂ ਸੰਗਤਾਂ ਨੂੰ ਕੀਰਤਨ, ਕਥਾ ਅਤੇ ਢਾਡੀ ਵਾਰਾਂ ਰਾਹੀਂ ਗੁਰਬਾਣੀ ਨਾਲ ਜੋੜ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਥੇਦਾਰ ਮਨੋਹਰ ਸਿੰਘ ਵੱਲੋਂ ਸਰਬੱਤ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਵਲੋਂ ਸੰਗਰਾਂਦ ਦੇ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਕੱਤਰ ਰਣਵੀਰਪਾਲ ਸਿੰਘ, ਜਰਨੈਲ ਸਿੰਘ, ਸਰਪੰਚ ਰਸਪਾਲ ਸਿੰਘ ਪਾਲਾ, ਜਸਪਾਲ ਸਿੰਘ ਸਾਬਾ, ਨਰਿੰਦਰ ਪਾਲ ਸਿੰਘ ਨਿੰਦੀ, ਕੁਲਦੀਪ ਸਿੰਘ, ਹਰਦਿਆਲ ਸਿੰਘ, ਅਮਰਜੀਤ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ, ਕੁਲਦੀਪ ਸਿੰਘ ਮਿਨਹਾਸ, ਦਲਜੀਤ ਸਿੰਘ ਭੱਟੀ ਆਦਮਪੁਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਨੇ ਨਿਭਾਈ।
0 Comments