ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਕੀਤੀਆਂ ਨਵੀਆਂ ਨਿਯੁਕਤੀਆਂ - ਡਾਕਟਰ ਖੇੜਾ


ਸੰਗਰੂਰ, (ਬਿਊਰੌਂ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਬਲਾਕ ਸੁਨਾਮ ਦੇ ਚੇਅਰਮੈਨ  ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਚੀਮਾ ਵਿਖੇ ਔਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਪਦਮ ਮਾਨ ਚੇਅਰਮੈਨ ਜੈਪੁਰ ( ਰਾਜਸਥਾਨ )ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਨਗਿੰਦਰ ਕੁਮਾਰ ਨੂੰ ਪ੍ਰਧਾਨ ਬਲਾਕ ਸੁਨਾਮ, ਰਛਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਯੋਗੇਸ਼ ਕੁਮਾਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਪਰਗਟ ਪਾਲ ਨੂੰ ਜ਼ਿਲ੍ਹਾ ਚੇਅਰਮੈਨ ਆਰ ਟੀ ਆਈ ਸੈੱਲ, ਮੱਖਣ ਸਿੰਘ ਨੂੰ ਅਡਵਾਈਜ਼ਰ ਆਰ ਟੀ ਆਈ ਸੈੱਲ, ਮਨਦੀਪ ਸਿੰਘ ਨੂੰ ਬਲਾਕ ਪ੍ਰਧਾਨ ਯੂਥ ਵਿੰਗ ਬਰਨਾਲਾ ਅਤੇ ਕੁਲਦੀਪ ਸਿੰਘ ਵਾਈਸ ਚੇਅਰਮੈਨ ਬਲਾਕ ਸੁਨਾਮ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਦਿਨੋਂ ਦਿਨ ਵਧ ਰਹੀ ਗਰਮੀ ਤੇ ਚਿੰਤਾਂ ਪ੍ਰਗਟ ਕਰਦਿਆਂ ਇਹ ਫੈਸਲਾ ਲਿਆ ਕਿ ਇਸ ਵਾਰ ਮਨੁੱਖੀ ਅਧਿਕਾਰ ਮੰਚ ਵੱਲੋਂ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਤਾਂ ਜ਼ੋ ਵੱਧ ਰਹੀ ਗਰਮੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਅਤੇ ਸਕੂਲ,ਕਾਲਜ ਅਤੇ ਨੌਜਵਾਨ ਪੀੜ੍ਹੀ ਦੇ ਡਰਾਇਵਿੰਗ ਲਾਇਸੈਂਸ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਕੇ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵਿਅਕਤੀ ਸਮਾਜ ਲਈ ਕੁਝ ਕਰਨ ਦੀ ਸਮਰੱਥਾ ਰੱਖਦੇ ਹਨ ਉਨ੍ਹਾਂ ਨੂੰ ਜ਼ਿਲੇ ਦੀਆਂ ਮੁੱਖ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਚੇਅਰਮੈਨ ਬਲਾਕ ਸੁਨਾਮ, ਰਛਪਾਲ ਸਿੰਘ ਢੱਡਰੀਆਂ, ਗੁਰਜੰਟ ਸਿੰਘ ਸਾਂਗਾਂ, ਹਰਵਿੰਦਰ ਸਿੰਘ, ਪ੍ਰਗਟ ਪਾਲ ਸਿੰਘ ਚੇਅਰਮੈਨ ਆਰ ਟੀ ਆਈ ਸੈੱਲ, ਦਵਿੰਦਰ ਸਿੰਘ, ਰਾਜਵਿੰਦਰ ਕੌਰ, ਕਰਮਜੀਤ ਸਿੰਘ, ਚਰਨਜੀਤ ਸਿੰਘ, ਯੋਗੇਸ਼ ਕੁਮਾਰ, ਰੋਹਿਤ ਤੁਲੀ, ਸੁਖਦੇਵ ਸਿੰਘ ਅਤੇ ਬਲਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Post a Comment

0 Comments