ਅਮਰਜੀਤ ਸਿੰਘ ਜੰਡੂ ਸਿੰਘਾ– ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਅੱਜ ਸਾਵਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਡੇਰਾ ਮੁੱਖੀ ਸੰਤ ਕਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸਮੂਹ ਸੰਗਤਾਂ ਤੇ ਸੇਵਾਦਾਰਾਂ ਵੱਲੋਂ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਜਿਥੇ ਵੱਖ ਵੱਖ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ ਉਥੇ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਵੱਲੋਂ ਆਪਣੇ ਪ੍ਰਵੱਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਸਰਕਾਰੀ ਪ੍ਰਾਇਮਰੀ ਸਕੂਲ ਨਾਨਕ ਨਗਰੀ ਚਹੇੜੂ ਵਿਖੇ ਸਿਖਿਆ ਹਾਸਲ ਕਰਦੇ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ, ਠੰਡੇ ਪਾਣੀ ਵਾਲਾ ਇਲੈਕਟ੍ਰਿਕ ਵਾਟਰ ਕੂਲਰ ਸਕੂਲ ਵਿੱਚ ਲਗਾਉਣ ਲਈ ਡੇਰਾ ਚਹੇੜੂ ਦੇ ਮੁੱਖ ਸੇਵਾਦਾਰ ਆਵਾਜ਼-ਏ-ਕੌਮ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਵੱਲੋਂ ਸਕੂਲ ਦੇ ਹੈਂਡ ਅਧਿਆਪਕ ਨਵਤੇਜ ਸਿੰਘ, ਅਧਿਆਪਕ ਰਾਜੂ ਦੇਵੀ, ਅੰਨੂੰ ਬਾਲਾ ਨੂੰ 31 ਹਜਾਰ ਰੁਪਏ ਦਾ ਚੈਕ ਭੇਟ ਕੀਤਾ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਜੀ, ਸੇਵਾਦਾਰ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਸੈਕਟਰੀ ਕਮਲਜੀਤ ਖੋਥੜਾਂ, ਜਸਵਿੰਦਰ ਬਿੱਲਾ, ਲਸ਼ਮਣ ਦਾਸ ਮਾਣੀ ਮੈਂਬਰ ਸੰਤ ਬਾਬਾ ਫੂਲ ਨਾਥ ਸਪੋਰਟਸ ਕਲੱਬ ਚਹੇੜੂ, ਗੋਲਡੀ ਕਲੇਰ, ਸਰਪੰਚ ਸੁਮਿੱਤਰੀ ਦੇਵੀ ਤੇ ਹੋਰ ਸੰਗਤਾਂ ਤੇ ਸੇਵਾਦਾਰ ਹਾਜਰ ਸਨ।
0 Comments