ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਬਕ ਮਨਾਇਆ



ਆਦਮਪੁਰ, (ਅਮਰਜੀਤ ਸਿੰਘ)-
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਸਮੂਹ ਨਗਰ ਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਦੀ ਦੇਖਰੇਖ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸਦੇ ਸਬੰਧ ਵਿੱਚ 14 ਜੁਲਾਈ ਤੋਂ ਅਰੰਭ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਭੋਗ ਪਾਏ ਗਏ। ਉਪਰੰਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਜਾਏ ਜਾਣਗੇ। ਜਿਸ ਵਿੱਚ ਕਥਾ ਵਾਚਕ ਭਾਈ ਜਸਵਿੰਦਰ ਸਿੰਘ ਜੀ (ਛਾਪਾ ਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿਤਸਰ), ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ, ਹਜ਼ੂਰੀ ਰਾਗੀ ਭਾਈ ਦਮਨਪ੍ਰੀਤ ਸਿੰਘ ਜੀ ਪਟਿਆਲੇ ਵਾਲੇ, ਢਾਡੀ ਜੱਥਾ ਗਿਆਨੀ ਮਨਜੀਤ ਸਿੰਘ ਅਜ਼ਾਦ ਨੇ ਗੁਰੂ ਘਰ ਜੁੜੀਆਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਗੁਰੂ ਘਰ ਜੁੜੀਆਂ ਸਰਬੱਤ ਸੰਗਤਾਂ ਨੂੰ ਸ਼ਰਦਾਈ ਦੇ ਲੰਗਰ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸਕੱਤਰ ਰਣਵੀਰਪਾਲ ਸਿੰਘ, ਜਰਨੈਲ ਸਿੰਘ, ਸਰਪੰਚ ਰਸ਼ਪਾਲ ਸਿੰਘ ਪਾਲਾ, ਜਸਪਾਲ ਸਿੰਘ ਸਾਬਾ, ਨਰਿੰਦਰ ਪਾਲ ਸਿੰਘ ਨਿੰਦੀ, ਕੁਲਦੀਪ ਸਿੰਘ, ਹਰਦਿਆਲ ਸਿੰਘ, ਅਮਰਜੀਤ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ, ਕੁਲਦੀਪ ਸਿੰਘ ਮਿਨਹਾਸ, ਦਲਜੀਤ ਸਿੰਘ ਭੱਟੀ ਆਦਮਪੁਰ ਤੇ ਹੋਰ ਹਾਜ਼ਰ ਸਨ। 


Post a Comment

0 Comments