ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਆਈ ਵੀ ਵਰਲਡ ਸਕੂਲ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਪ੍ਰਿੰਸੀਪਲ ਐੱਸ ਚੌਹਾਨ ਦੀ ਵਿਸ਼ੇਸ਼ ਨਿਗਰਾਨੀ ਹੇਠ ਬੜੀ ਧੂਮ-ਧਾਮ ਨਾਲ਼ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਬਸੰਤ ਪੰਚਮੀ ਨਾਲ਼ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਚ ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਦਾ ਅਨੰਦ ਮਾਣਿਆ ਉੱਥੇ ਹੀ ਆਨ-ਲਾਈਨ ਹੋ ਕੇ ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲੈ ਕੇ ਵੱਖ-ਵੱਖ ਢੰਗਾਂ ਨਾਲ਼ ਫੁੱਲਾਂ ਦੇ ਗੁਲਦਸਤੇ ਅਤੇ ਵਾਲ਼ ਹੈਗਿੰਗ ਬਹੁਤ ਹੀ ਸੋਹਣੇ ਢੰਗ ਨਾਲ਼ ਬਣਾਏ। ਇਸ ਮੌਕੇ ਪ੍ਰਿੰਸੀਪਲ ਐੱਸ ਚੌਹਾਨ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਪ੍ਰਬੰਧਕ ਕੇ. ਕੇ. ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਉਪ-ਅਧਿਅਕਸ਼ ਆਰ. ਕੇ. ਵਾਸਲ, ਡਾਇਰੈਕਟਰ ਵਾਸਲ, ਸੀ.ਈ.ਓ. ਸ਼੍ਰੀ ਰਾਘਵ ਵਾਸਲ ਨੇ ਵਿਦਿਆਰਥੀਆਂ ਦੀ ਵਰਚੁਅਲ ਟੈਕਨੋਲਜੀ ਰਾਹੀਂ ਵੀ ਤਿਉਹਾਰਾਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਆਯੋਜਿਤ ਕੀਤੇ ਇਸ ਜਸ਼ਨ ਦੀ ਪ੍ਰਸ਼ੰਸਾ ਕੀਤੀ।